ਘੱਗਰ ਦਰਿਆ 'ਚ ਪਿਆ ਪਾੜ, ਪਾਣੀ ਹੇਠਾਂ ਦੱਬੀ ਜ਼ਮੀਨ - floods
ਸੰਗਰੂਰ ਦੇ ਪਿੰਡ ਫੂਲਦ ਵਿੱਚ ਹੜ੍ਹ ਆਉਣ ਕਾਰਨ ਸਥਿਤੀ ਬੇਕਾਬੂ ਹੋ ਗਈ ਹੈ। ਇਸ ਹੜ੍ਹ ਘੱਗਰ ਦਰਿਆ 'ਚ ਪਾੜ ਪੈਣ ਨਾਲ ਆਇਆ ਹੈ। ਇਨ੍ਹਾਂ ਹੀ ਨਹੀਂ, ਇਸ ਨਾਲ ਕਈ ਹਜ਼ਾਰਾਂ ਏਕੜ ਜ਼ਮੀਨ ਪਾਣੀ ਹੇਠਾਂ ਦੱਬੀ ਗਈ ਹੈ। ਕਿਸਾਨਾਂ ਦੀਆਂ ਫ਼ਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਫ਼ਿਲਹਾਲ ਪਿੰਡ ਦੇ ਲੋਕ ਪ੍ਰਸ਼ਾਸਨ ਨਾਲ ਰਾਹਤ ਅਤੇ ਬਚਾਅ ਕਾਰਜ ਵਿੱਚ ਜੁੱਟੇ ਹਨ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਇਸ ਦਾ ਢੁੱਕਵਾਂ ਹੱਲ ਕੱਢਣ ਦੀ ਅਪੀਲ ਕੀਤੀ ਹੈ।