ਮੰਗਾਂ ਨੂੰ ਲੈਕੇ ਸਫਾਈ ਸੇਵਕਾਂ ਨੇ ਮਾਨ ਸਰਕਾਰ ਦੀ ਅਰਥੀ ਸਾੜ ਕੇ ਕੀਤਾ ਪ੍ਰਦਰਸ਼ਨ - sanitation workers have blown up the effigy of Bhagwant Mann government
ਬਰਨਾਲਾ: ਜ਼ਿਲ੍ਹੇ ’ਚ ਸਫਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਸਫਾਈ ਸੇਵਕ ਆਪਣੀਆਂ ਮੰਗਾਂ ਪੂਰੀਆਂ ਨਾ ਹੋ ਸਕਣ ਕਾਰਨ ਸਰਕਾਰ ਵਿਰੁੱਧ ਕਰ ਰਹੇ ਹਨ ਰੋਸ। ਪ੍ਰਦਰਸ਼ਨਕਾਰੀ ਸਫਾਈ ਸੇਵਕਾਂ ਨੇ ਕਿਹਾ ਕਿ ਸਭ ਤੋਂ ਵੱਡੀ ਮੰਗ ਠੇਕੇਦਾਰੀ ਸਿਸਟਮ ਨੂੰ ਹਟਾ ਕੇ ਰੈਗੂਲਰ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਸਫ਼ਾਈ ਸੇਵਕਾਂ ਨੇ ਕਿਹਾ ਕਿ ਪੰਜਾਬ ਭਰ ਵਿੱਚ ਸਫ਼ਾਈ ਸੇਵਕਾਂ ਵੱਲੋਂ ਆਪਣੀਆ ਮੰਗਾਂ ਨੂੰ ਲੈ ਕੇ ਅਰਥੀ ਸਾੜ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਕੱਚੇ ਸਫ਼ਾਈ ਸੇਵਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਪੱਕੇ ਤੌਰ ’ਤੇ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾ ਫ਼ੌਜੀ ਦੇਸ਼ ਦੀ ਰੱਖਿਆ ਕਰਦੇ ਹਨ ਉਸੇ ਤਰ੍ਹਾਂ ਦਾ ਕੰਮ ਸਫ਼ਾਈ ਸੇਵਕ ਸਮਾਜ ਲਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨੂੰ ਨਾ ਪੂਰਾ ਕੀਤਾ ਗਿਆ ਤਾਂ 6 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।