ਪੰਜਾਬ ਸਰਕਾਰ ਖਿਲਾਫ ਸਫਾਈ ਕਰਮਚਾਰੀਆਂ ਦਾ ਹੱਲਾ ਬੋਲ, ਦਿੱਤੀ ਇਹ ਚਿਤਾਵਨੀ
ਮਾਨਸਾ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦੇ ਬਾਹਰ ਧਰਨਾ ਲਗਾ ਕੇ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ। ਇਸ ਦੌਰਾਨ ਸਫਾਈ ਕਰਮਚਾਰੀਆਂ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਦੇ ਨਾਲ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਵੀ ਸਫਾਈ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ਉੱਤੇ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਪਣੇ ਵਾਅਦੇ ਭੁੱਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਦੇ ਲਈ ਸਫ਼ਾਈ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਪਿਛਲੇ ਮਹੀਨੇ ਤੋਂ ਤਨਖਾਹ ਵੀ ਨਾ ਆਉਣ ਕਾਰਨ ਸਰਕਾਰ ਦੇ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ।