ਨਾਭਾ ਦੀ ਹੁੰਡਾਈ ਕੰਪਨੀ ਵੱਲੋਂ ਸਰਕਾਰੀ ਦਫ਼ਤਰਾਂ ਨੂੰ ਕੀਤਾ ਸੈਨੀਟਾਈਜ਼ਰ
ਪਟਿਆਲਾ: ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਕੋਰੋਨਾ ਦੇ ਤਾਜ਼ਾ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਭਰ ਦੇ ਵਿੱਚ 80 ਲੱਖ ਦੇ ਕਰੀਬ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਪਹੁੰਚ ਚੁੱਕੀ ਹੈ। ਪੰਜਾਬ ਅੰਦਰ ਕੋਰੋਨਾ ਵਾਇਰਸ ਦੇ ਕੇਸਾ ਦਾ ਰਫ਼ਤਾਰ ਘੱਟ ਹੋ ਗਈ ਹੈ। ਇਸ ਦੇ ਤਹਿਤ ਨਾਭਾ ਦੀ ਹੁੰਡਾਈ ਕੰਪਨੀ ਦੇ ਵੱਲੋਂ ਸਰਕਾਰੀ ਦਫ਼ਤਰਾਂ ਨੂੰ ਸੈਨੀਟਾਈਜ਼ਰ ਕਰਕੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੰਪਨੀ ਦੇ ਵੱਲੋਂ ਨਾਭਾ ਸ਼ਹਿਰ ਤੋਂ ਇਲਾਵਾ ਪਿੰਡਾਂ ਅਤੇ ਹੋਰ ਇਲਾਕਿਆਂ ਦੇ ਵਿੱਚ ਸੈਨੀਟਾਈਜ਼ ਕੀਤਾ ਜਾਵੇਗਾ ਤਾਂ ਜੋ ਕਿ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਨਾਭਾ ਦੇ ਡੀਐਸਪੀ ਰਾਜੇਸ਼ ਛਿੱਬਰ ਨੇ ਕਿਹਾ ਕਿ ਹੁੰਡਾਈ ਕੰਪਨੀ ਦੇ ਵੱਲੋਂ ਸਾਰੇ ਸਰਕਾਰੀ ਦਫਤਰਾਂ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੰਪਨੀ ਦੇ ਵੱਲੋਂ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਕਿ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ।