'ਸੰਤ ਜਰਨੈਲ ਸਿੰਘ ਅਤੇ ਭਗਤ ਸਿੰਘ ਦੋਵੇ ਪੰਜਾਬ ਦੇ ਨਾਇਕ' - Sant Jarnail Singh and Bhagat Singh
ਜਲੰਧਰ: ਸਾਂਸਦ ਸਿਮਰਨਜੀਤ ਸਿੰਘ ਮਾਨ ਵਲੋਂ ਭਗਤ ਸਿੰਘ ਨੂੰ ਅੱਤਵਾਦੀ ਅਤੇ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਨੂੰ ਸ਼ਹੀਦ ਕਹਿਣ ਦੇ ਬਿਆਨ 'ਤੇ ਯੂਥ ਅਕਾਲੀ ਦਲ ਦੇ ਬੁਲਾਰੇ ਗੁਰਦੇਵ ਸਿੰਘ ਭਾਟੀਆ ਦਾ ਕਹਿਣਾ ਕਿ ਦੋਵਾਂ ਨੇ ਦੇਸ਼ ਅਤੇ ਪੰਜਾਬ ਦੇ ਲਈ ਕੁਰਬਾਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੇ ਜਿਥੇ ਆਜ਼ਾਦੀ ਤੋਂ ਪਹਿਲਾਂ ਆਪਣਾ ਯੋਗਦਾਨ ਪਾਇਆ,ਉਥੇ ਹੀ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਨੇ ਸਮੇਂ ਦੀਆਂ ਸਰਕਾਰਾਂ ਖਿਲਾਫ਼ ਆਵਾਜ਼ ਚੁੱਕਦਿਆਂ ਕੁਰਬਾਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਨ ਨੂੰ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਭਗਤ ਸਿੰਘ ਅਤੇ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੋਵੇਂ ਪੰਜਾਬ ਦੇ ਨਾਇਕ ਹਨ।