ਰਵਿਦਾਸ ਮੰਦਿਰ ਮਾਮਲਾ: ਸੰਤ ਸਮਾਜ ਨੇ ਡੀਸੀ ਦਫ਼ਤਰ ਬਾਹਰ ਦਿੱਤਾ ਧਰਨਾ, ਵੇਖੋ ਵੀਡੀਓ
ਰਵਿਦਾਸ ਮੰਦਿਰ ਢਾਏ ਜਾਣ ਦੇ ਮਾਮਲੇ ਨੂੰ ਲੈ ਕੇ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਸੰਤ ਸਮਾਜ ਵੱਲੋਂ ਧਰਨਾ ਪ੍ਰਦਰਸ਼ਨ ਕਰਦਿਆਂ ਰੋਸ ਪ੍ਰਗਟ ਕੀਤਾ ਗਿਆ। ਦਿੱਲੀ ਦੇ ਤੁਗ਼ਲਕਾਬਾਦ ਵਿੱਚ ਜਦੋਂ ਤੋਂ ਗੁਰੂ ਰਵਿਦਾਸ ਦਾ ਮੰਦਿਰ ਢਾਇਆ ਗਿਆ ਹੈ, ਉਦੋਂ ਤੋਂ ਹੀ ਅਜਿਹੇ ਧਰਨੇ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਹੁੰਦੇ ਆ ਰਹੇ ਹਨ। ਸੋਮਵਾਰ ਨੂੰ ਸੰਤ ਸਮਾਜ ਵੱਲੋਂ ਭੁੱਖ ਹੜਤਾਲ 'ਤੇ ਬਹਿ ਕੇ ਜਲੰਧਰ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਨਹੀਂ ਬਣਾ ਦਿੰਦੀ ਉਦੋਂ ਤੱਕ ਉਹ ਇਸੇ ਤਰ੍ਹਾਂ ਸੜਕਾਂ ਉੱਤੇ ਧਰਨੇ ਪ੍ਰਦਰਸ਼ਨ ਕਰਦੇ ਰਹਿਣਗੇ।