'ਅਟਲ ਭੂਜਲ ਯੋਜਨਾ' 'ਚ ਸ਼ਾਮਲ ਕੀਤਾ ਜਾਵੇ ਪੰਜਾਬ, ਨਹੀਂ ਤਾਂ ਬਣ ਜਾਵੇਗਾ ਰੇਗਿਸਤਾਨ'
ਲੋਕ ਸਭਾ ਦੇ ਸੈਸ਼ਨ ਵਿੱਚ ਬੋਲਦਿਆਂ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਕਿਹਾ ਕਿ ਹਰੀ ਕ੍ਰਾਤੀ ਵਿੱਚ ਪੰਜਾਬ ਨੇ ਦੇਸ਼ ਵਿਚੋਂ ਸਭ ਤੋਂ ਜ਼ਿਆਦਾ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਕਿਹਾ ਪਰ ਅੱਜ ਪੰਜਾਬ ਵਿੱਚ ਪਾਣੀ ਦਾ ਪੱਧਰ ਬਹੁਤ ਥੱਲੇ ਚਲਾ ਗਿਆ ਹੈ ਤੇ ਕਿਹਾ ਕਿ ਪੰਜਾਬ ਆਉਣ ਵਾਲੇ ਸਮੇਂ ਦੇ ਵਿੱਚ ਰੇਗਿਸਤਾਨ ਬਣਨ ਜਾ ਰਿਹਾ ਹੈ। ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਅਟਲ ਭੂਜਲ ਯੋਜਨਾ ਬਣਾਈ ਹੈ, ਉਸ ਵਿੱਚ ਪੰਜਾਬ ਨੂੰ ਸ਼ਾਮਲ ਨਹੀ ਕੀਤਾ ਗਿਆ। ਚੌਧਰੀ ਨੇ ਸਰਕਾਰ ਨੂੰ ਮੰਗ ਕੀਤੀ ਕਿ ਪੰਜਾਬ ਨੂੰ ਅਟਲ ਭੂਜਲ ਯੋਜਨਾ ਵਿੱਚ ਲਿਆ ਜਾਵੇ।