ਬਠਿੰਡਾ 'ਚ ਮਨਪ੍ਰੀਤ ਬਾਦਲ ਵੱਲੋਂ 'ਸਰਬੱਤ ਸਿਹਤ ਬੀਮਾ ਯੋਜਨਾ' ਦਾ ਆਗਾਜ਼, ਵੰਡੇ ਕਾਰਡ - ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ
ਰਾਜੀਵ ਗਾਂਧੀ ਦੇ 75ਵੇਂ ਜਨਮ ਦਿਹਾੜੇ ਮੌਕੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਵਾਸੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕਰਦਿਆਂ ਕਾਰਡ ਵੰਡੇ ਗਏ। ਇਸ ਦੇ ਨਾਲ ਹੀ, ਉਨ੍ਹਾਂ ਨੇ 80 ਲੱਖ ਪੰਜਾਬ ਦੇ ਲੋਕਾਂ ਨੂੰ ਇਸ ਦਾ ਲਾਭ ਦੇਣ ਦੀ ਗੱਲ ਕਹੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਸ਼ੁਰੂਆਤੀ ਪੱਖ ਵਿੱਚ 100 ਕਰੋੜ ਰੁਪਏ ਦਾ ਰਿਲੀਫ਼ ਫੰਡ ਵੀ ਜਾਰੀ ਕਰ ਦਿੱਤਾ ਗਿਆ ਹੈ।