ਸਰਬਤ ਸਿਹਤ ਬੀਮਾ ਯੋਜਨਾ ਦਾ ਆਗਾਜ਼, ਹਰ ਵਰਗ ਲੈ ਸਕਦੈ ਲਾਭ: ਕਾਂਗੜ - ਆਯੂਸ਼ਮਾਨ ਭਾਰਤ ਸਕੀਮ
ਆਯੂਸ਼ਮਾਨ ਭਾਰਤ ਸਕੀਮ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਪੰਜਾਬ ਭਰ ਵਿੱਚ ਸਰਬਤ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ। ਮਾਨਸਾ ਜ਼ਿਲ੍ਹੇ ਵਿੱਚ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਮਾਨਸਾ ਦੇ ਬੱਚਤ ਭਵਨ ਵਿਖੇ ਸਰਬਤ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕਰਦੇ ਹੋਏ ਕਿਹਾ ਕਿ ਇਸ ਸਿਹਤ ਬੀਮਾ ਯੋਜਨਾ ਦਾ ਹਰ ਇੱਕ ਪਰਿਵਾਰ ਨੂੰ ਲਾਭ ਉਠਾਉਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਇਸ ਦੇ ਤਹਿਤ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਿਸੇ ਵੀ ਪ੍ਰਾਈਵੇਟ ਹਸਪਤਾਲ ਵਿੱਚੋਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਲਾਭ ਹਰ ਵਰਗ ਲੈ ਸਕਦਾ ਹੈ।