ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵੱਲੋਂ ਘਰ ‘ਚ ਯੋਗ ਕੈਂਪ ਦਾ ਆਯੋਜਨ - ਹੁਸ਼ਿਆਰਪੁਰ
ਹੁਸ਼ਿਆਰਪੁਰ: ਅੱਜ ਅੰਤਰਰਾਸ਼ਟਰੀ ਯੋਗ ਦਿਵਸ (International Yoga Day) ਮੌਕੇ ਹੁਸ਼ਿਆਰਪੁਰ ‘ਚ ਭਾਰਤ ਦੇ ਕੌਮੀ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵੱਲੋਂ ਘਰ ‘ਚ ਯੋਗ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਦਿਵਆ ਜਯੋਤੀ ਜਾਗ੍ਰਿਤੀ ਸੰਸਥਾ ਦੇ ਸਵਾਮੀ ਵਿਗਿਆਨਾਨੰਦ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਕੌਮੀ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ, ਕਿ ਯੋਗ ਭਾਰਤ ਦੀ ਸੰਸਕ੍ਰਿਤੀ ਦਾ ਇੱਕ ਬਹੁਤ ਵੱਡਾ ਉਤਸਵ ਹੈ, ਤੇ ਅੱਜ ਭਾਰਤ ਕਰਕੇ ਹੀ ਯੋਗ ਨੂੰ ਪੂਰੀ ਦੁਨੀਆਂ ਵਿੱਚ ਜਾਣਿਆ ਜਾਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ‘ਚ ਜਲਦ ਹੀ ਸਭ ਕੁਝ ਠੀਕ ਹੋ ਜਾਵੇਗਾ, ਤੇ ਅਗਲੀ ਵਾਰ ਕਿਸੀ ਖੁੱਲ੍ਹੀ ਥਾਂ ‘ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ।