ਮਾਨਸਾ 'ਚ ਘਰ-ਘਰ ਰੁਜ਼ਗਾਰ ਦੇ ਤਹਿਤ ਲਗਾਇਆ ਸਵੈ ਰੁਜ਼ਗਾਰ ਮੇਲਾ - ਮਾਤਾ ਸੁੰਦਰੀ ਗਰਲਜ਼ ਕਾਲਜ
ਮਾਨਸਾ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਘਰ-ਘਰ ਰੁਜ਼ਗਾਰ ਦੇ ਤਹਿਤ ਮਾਨਸਾ ਵਿੱਚ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਲਈ ਲੋਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਦੇ ਵਿੱਚ ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰਪਾਲ ਵਿਸੇਸ਼ ਤੌਰ 'ਤੇ ਪਹੁੰਚਕੇ ਉਦਘਾਟਨ ਕੀਤਾ। ਇਸ ਮੌਕੇ ਮਾਨਸਾ ਦੇ ਡਿਪਟੀ ਕਮਿਸ਼ਨਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ ਘਰ-ਘਰ ਪਹੁੰਚਾਉਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਮੁਹਈਆ ਕਰਵਾਉਣ ਦੇ ਲਈ ਲੋਨ ਮੇਲੇ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਨੈਸ਼ਨਲ ਬੈਂਕ ਵੱਲੋ ਸਿਰਕਤ ਕੀਤੀ ਗਈ ਹੈ।