ਰੁਦਰਪੁਰ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ SDM ਸਮੇਤ 25 ਲੋਕ ਹੋਏ ਬੇਹੋਸ਼ - ਰੁਦਰਪੁਰ ਵਿੱਚ ਜ਼ਹਿਰੀਲੀ ਗੈਸ ਲੀਕ
ਊਧਮ ਸਿੰਘ ਨਗਰ ਦੇ ਰੁਦਰਪੁਰ ਦੇ ਟਰਾਂਜ਼ਿਟ ਕੈਂਪ ਥਾਣਾ ਖੇਤਰ ਦੇ ਆਜ਼ਾਦ ਨਗਰ ਵਿੱਚ ਜ਼ਹਿਰੀਲੀ ਗੈਸ ਲੀਕ (poisonous gas leak in Rudrapur) ਹੋਣ ਕਾਰਨ ਕਈ ਲੋਕ ਬੇਹੋਸ਼ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐਸਡੀਆਰਐਫ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਭੇਜਿਆ ਜਾ ਰਿਹਾ ਹੈ। ਜ਼ਹਿਰੀਲੀ ਗੈਸ ਦੇ ਪ੍ਰਭਾਵ ਕਾਰਨ 25 ਲੋਕ ਬੇਹੋਸ਼ ਹੋ ਗਏ ਹਨ। ਇਨ੍ਹਾਂ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਐਸਡੀਐਮ ਕਿੱਛਾ ਕੌਸਤੁਭ ਮਿਸ਼ਰਾ ਸਮੇਤ ਐਸਡੀਆਰਐਫ ਦੇ ਜਵਾਨ ਵੀ ਜ਼ਹਿਰੀਲੀ ਗੈਸ ਦੇ ਸੰਪਰਕ ਵਿੱਚ ਆਉਣ ਕਾਰਨ ਪ੍ਰਭਾਵਿਤ ਹੋਏ ਹਨ।