ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲ ਨੂੰ ਲੈ ਕੇ ਕੈਲੰਡਰ ਜਾਰੀ - religious news
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਵੀਰਵਾਰ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੈਲੰਡਰ ਜਾਰੀ ਕੀਤਾ। ਇਹ ਕਲੈੰਡਰ ਇਨਫ਼ਰਮੇਸ਼ਨ ਹਾਲ ਵਿੱਚ ਸਿੱਖੀ ਨੂੰ ਪ੍ਰਫੁਲਿਤ ਕਰਨ ਲਈ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਜੀ ਦੀ ਰਹਿੰਨੂਮਾਈ ਵਿਚ ਹਰ ਸਾਲ ਦੀ ਤਰ੍ਹਾਂ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਅਲੌਕਿਕ ਚਿੱਤਰਾਂ ਨੂੰ ਦਰਸਾਉਂਦੇ ਕੈਲੰਡਰ ਨੂੰ ਸਾਂਝਾ ਕਰਦਿਆਂ ਬਹੁਤ ਹੀ ਮਾਣ ਮਹਿਸੂਸ ਹੋ ਰਿਹਾ ਹੈ।