ਰਾਜ ਸਭਾ 'ਚ ਸ਼ਰਾਬ ਮਾਫੀਆ 'ਤੇ ਬੋਲੇ ਸ਼ਮਸੇਰ ਸਿੰਘ ਦੂਲੋਂ - ਜ਼ਹਿਰੀਲੀ ਸ਼ਰਾਬ ਕਾਰਨ ਪੰਜਾਬ ਵਿੱਚ 136 ਲੋਕਾਂ ਦਾ ਮੌਤ
ਨਵੀਂ ਦਿੱਲੀ: ਰਾਜ ਸਭਾ ਵਿੱਚ ਸ਼ਮਸੇਰ ਸਿੰਘ ਦੂਲੋਂ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਰਨ ਪੰਜਾਬ ਵਿੱਚ 136 ਲੋਕਾਂ ਦਾ ਮੌਤ ਹੋ ਗਈ ਹੈ ਅਤੇ 150 ਦੇ ਕਰੀਬ ਲੋਕ ਹਲਪਤਾਲ ਵਿੱਚ ਜ਼ੇਰੇ ਇਲਾਜ ਹਨ। ਇਸ ਦੇ ਨਾਲ ਹੀ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਰਕੇ ਕਈਆਂ ਦੀਆਂ ਅੱਖਾਂ ਦੀ ਰੋਸ਼ਨੀ, ਕਿਡਨੀਆਂ ਖ਼ਰਾਬ ਹੋ ਗਈਆਂ ਹਨ। ਇਸ ਕਰਕੇ ਇਨ੍ਹਾਂ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਦੂਲੋਂ ਨੇ ਕੇਂਦਰ ਸਰਕਾਰ ਤੋਂ ਸੀਬੀਆਈ ਜਾਂਚ ਦੀ ਮੰਗ ਕੀਤੀ।