ਸਾਬਕਾ ਡੀਜੀਪੀ ਇਜਹਾਰ ਆਲਮ ਨੂੰ ਸਪੁਰਦ ਏ ਖ਼ਾਕ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵਿਰੋਧ - protests
ਸਰਹਿੰਦ: ਰੋਜਾ ਸ਼ਰੀਫ ਵਿਖੇ ਸਾਬਕਾ ਡੀਜੀਪੀ ਇਜਹਾਰ ਆਲਮ ਨੂੰ ਅੱਜ ਸਪੁਰਦ ਏ ਖ਼ਾਕ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਗਏ। ਉੱਥੇ ਹੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਈ ਆਗੂਆਂ ਅਤੇ ਵਰਕਰਾਂ ਹਿਰਾਸਤ ਵਿੱਚ ਲਿਆ। ਪਿਛਲੇ ਦਿਨ ਪੰਜਾਬ ਦੇ ਸਾਬਕਾ ਡੀਜੀਪੀ ਇਜਹਾਰ ਆਲਮ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰੈਸ ਸਕੱਤਰ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਇਜਹਾਰ ਆਲਮ ਸਿੱਖਾਂ ਦੇ ਕਾਤਲ ਹਨ। ਉਹ ਮਲੇਰਕੋਟਲਾ ਦੇ ਰਹਿਣ ਵਾਲੇ ਸਨ, ਪਰ ਜ਼ਿਆਦਾਤਰ ਉਹ ਚੰਡੀਗੜ੍ਹ ਵਿੱਚ ਰਹਿੰਦੇ ਸਨ। ਉਨ੍ਹਾਂ ਨੇ ਕਿਹਾ, ਕਿ ਇਜਹਾਰ ਆਲਮ ਇੱਕ ਕਾਤਲ ਸੀ, ਉਸ ਨੂੰ ਸ਼ਹੀਦਾਂ ਦੀ ਧਰਤੀ ‘ਤੇ ਸਪੁਰਦ ਏ ਖ਼ਾਕ ਕਰਨ ਦਾ ਵਿਰੋਧ ਕੀਤਾ ਹੈ।