ਸ਼੍ਰੋਮਣੀ ਅਕਾਲੀ ਦਲ ਨੇ ਪਾਵਰਕਾਮ ਦਫ਼ਤਰ ਦਾ ਕੀਤਾ ਘਿਰਾਓ - Government of Punjab
ਗੁਰਦਾਸਪੁਰ: ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬਿਜਲੀ ਦੇ ਮੁੱਦੇ ‘ਤੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਵੀ ਪੰਜਾਬ ਸਰਕਾਰ (Government of Punjab) ਨੂੰ ਘੇਰਿਆ ਜਾ ਰਿਹਾ ਹੈ, ਤੇ ਇਸ ਮੁੱਦੇ ਨੂੰ ਲੈਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਸਿਆਸਤ ਕਰਕੇ ਲੋਕਾਂ ਦੀ ਹਮਦਰਦੀ ਇੱਕਠੀ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਗੁਰਦਾਸਪੁਰ ਵਿੱਚ ਪਾਵਰਕਾਮ ਦਫ਼ਤਰ ਦੇ ਅੱਗੇ ਧਰਨਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾਂ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਕੀਤੀ ਗਈ, ਇਸ ਮੌਕੇ ਅਕਾਲੀ ਆਗੂ ਗੁਰਬਚਨ ਸਿੰਘ ਬੱਬੇਹਾਲੀ ਨੇ ਪੰਜਾਬ ਸਰਕਾਰ ‘ਤੇ ਜਮ ਕੇ ਨਿਸ਼ਾਨੇ ਸਾਧੇ, ਕਿਹਾ ਕਾਂਗਰਸ ਦੀਆਂ ਗਲਤ ਨੀਤੀਆਂ ਕਰਕੇ ਅੱਜ ਪੰਜਾਬ ਵਿੱਚ ਬਿਜਲੀ ਦੀ ਸਪਲਾਈ ਬਿਲਕੁਲ ਠੱਪ ਹੋ ਚੁੱਕੀ ਹੈ।