ਅੱਤਵਾਦ ਦਾ ਸਮਰਥਨ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਹੋਵੇ ਰੱਦ: ਸ਼ਿਵ ਸੈਨਾ - patiala latest news
ਬੁੱਧਵਾਰ ਨੂੰ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੇ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਵੱਲੋਂ ਰਾਜੋਆਣਾ ਦੇ ਨਾਲ ਕੀਤੀ ਮੁਲਕਾਤ 'ਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਗੋਬਿੰਦ ਲੌਗੋਵਾਲ ਉਸ ਦਾ ਵਕਾਲਤ ਕਰਨੀ ਬੰਦ ਕਰ ਦੇਣ ਜਾ ਉਹ ਅੱਤਵਾਦੀਆਂ ਬਾਰੇ ਸਟੈਂਡ ਸਪੱਸ਼ਟ ਕਰਨ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਸ਼ਿਵ ਸੈਨਾ ਇਸ ਵਿਸ਼ੇ 'ਤੇ ਭਾਜਪਾ ਤੋਂ ਪੁੱਛਣਾ ਚਾਹੁੰਦੀ ਹੈ ਕਿ ਰਾਜੋਆਣਾ ਦੀ ਫਾਂਸੀ ਮੁਆਫ਼ੀ ਵਿੱਚ ਆਪਣੇ ਭਾਗੀਦਾਰ ਅਕਾਲੀ ਦਲ ਦੇ ਨਾਲ ਹਨ ਜਾ ਕਿ ਨਹੀਂ, ਇਸ ਬਾਰੇ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਇਸ ਦੇ ਨਾਲ ਉਨ੍ਹਾਂ ਨੇ ਚੋਣ ਕਮਿਸ਼ਨ ਕੋਲੋਂ ਮੰਗ ਕੀਤੀ ਕਿ ਅੱਤਵਾਦ ਦਾ ਸਮਰਥਨ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਰੱਦ ਕਰਨੀ ਚਾਹੀਦੀ ਹੈ।