ਪੰਜਾਬ

punjab

ETV Bharat / videos

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ, ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ - ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ

By

Published : Jul 22, 2022, 3:39 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ 30 ਅਕਤੂਬਰ 2022 ਨੂੰ ਮਨਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਮਾਗਮ ਕੀਤੇ ਜਾਣੇ ਹਨ, ਉੱਥੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵੀ ਸ਼ਤਾਬਦੀ ਮੌਕੇ ਵਿਸ਼ੇਸ ਸਮਾਗਮ ਕੀਤੇ ਜਾਣੇ ਹਨ। ਜਿਸਦੇ ਚੱਲਦੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮਟੀ ਦੇ ਹਲਕਾ ਮੈਂਬਰ ਸਾਹਿਬਾਨ ਪਾਸੋਂ ਸਿਫਾਰਸ਼ ਕਰਵਾ ਕੇ ਆਪਣੀ ਰਿਹਾਇਸ਼ ਦੇ ਸਬੂਤ ਅਤੇ ਪਾਸਪੋਰਟ ਸਾਇਜ਼ ਫੋਟੋ ਸਮੇਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 5 ਅਗਸਤ 2022 ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਪ੍ਰਕਿਰਿਆ ਨੂੰ ਅੱਗੇ ਤੋਰਿਆ ਜਾ ਸਕੇ।

For All Latest Updates

TAGGED:

ABOUT THE AUTHOR

...view details