ਸ਼੍ਰੋਮਣੀ ਕਮੇਟੀ ਨੇ ਲੋੜਵੰਦਾਂ ਨੂੰ ਪਹੁੰਚਾਇਆ ਲੰਗਰ - ਫਤਿਹਗੜ੍ਹ ਕਰਫਿਊ
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਭਰ ਵਿੱਚ ਲੱਗੇ ਕਰਫਿਊ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ਦੀਆਂ ਵੱਖ-ਵੱਖ ਥਾਵਾਂ 'ਤੇ ਰਹਿੰਦੇ ਝੁੱਗੀ-ਝੋਪੜੀਆਂ ਵਾਲੇ ਅਤੇ ਹੋਰ ਲੋੜਵੰਦਾਂ ਨੂੰ ਲੰਗਰ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨੇ ਕਿਹਾ ਕਿ ਜਦੋਂ ਤੱਕ ਕਰਫਿਊ ਜਾਰੀ ਰਹੇਗਾ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਦੋ ਜਾਂ ਤਿੰਨ ਸਮੇਂ ਲੰਗਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਹੁੰਚਾਇਆ ਜਾਂਦਾ ਰਹੇਗਾ।