ਰਾਮ ਰਹੀਮ ਨੂੰ ਪੈਰੋਲ ਮਿਲਣ ਉੱਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਤਾਇਆ ਇਤਰਾਜ਼,ਕਿਹਾ ਸਿੱਖਾਂ ਨਾਲ ਦੋਹਰੇ ਮਾਪਦੰਡ ਵਰਤ ਰਹੀਆਂ ਸਰਕਾਰਾਂ - ਸਿੱਖ ਸੰਗਤ
ਹੁਸ਼ਿਆਰਪੁਰ ਵਿੱਚ ਸ਼੍ਰੋਮਣੀ ਕਮੇਟੀ (Shiromani Committee) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ (Sunaria Jail of Rohtak) ਵਿੱਚੋਂ ਸਜ਼ਾ ਕੱਟ ਰਹੇ ਸੌਦਾ ਸਾਧ ਰਾਮ ਰਹਮ ਨੂੰ 40 ਦਿਨ ਦੀ ਪੈਰੋਲ ਮਿਲਣ (40 days parole to Ram Rahm) ਉੱਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਗੁਨਾਹ ਕਰਨ ਦੇ ਬਾਵਜੂਦ ਲਗਾਤਾਰ ਪੈਰੋਲ ਮਿਲ ਰਹੀ ਹੈ ਪਰ ਦੂਜੇ ਪਾਸੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ (Bandi Singhs) ਨੂੰ ਇੱਕ ਦਿਨ ਲਈ ਵੀ ਪੈਰੋਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ ਨਾਲ ਜੋ ਦੋਹਰੇ ਮਾਪਦੰਡ ਵਰਤ ਰਹੀ ਉਸ ਨੂੰ ਸਿੱਖ ਸੰਗਤ (Sikh Sangat) ਨੂੰ ਸਮਝਣ ਦੀ ਲੋੜ ਹੈ।