ਕਿਸਾਨ ਮਹਾਂਪੰਚਾਇਤ 'ਚ ਸ਼੍ਰੋਮਣੀ ਕਮੇਟੀ ਨੇ ਲਗਾਇਆ ਲੰਗਰ - ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨਾਂ
ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਹਿੰਦ ਦੀ ਦਾਣਾ ਮੰਡੀ ਵਿੱਚ ਕੀਤੀ ਗਈ। ਕਿਸਾਨ ਮਹਾਂਪੰਚਾਇਤ ਵਿੱਚ ਲੱਖਾਂ ਦੀ ਤਾਦਾਦ ਵਿੱਚ ਲੋਕ ਪਹੁੰਚੇ। ਕਿਸਾਨਾਂ ਨੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਲਈ ਆਪਣੇ ਪੱਧਰ 'ਤੇ ਲੰਗਰ ਲਗਾਏ ਗਏ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਵਿਸ਼ੇਸ਼ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਕਮੇਟੀ ਨੇ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ਦੌਰਾਨ ਵੀ ਵੱਧ ਚੜ੍ਹ ਕੇ ਸੇਵਾ ਦਾ ਯੋਗਦਾਨ ਪਾਇਆ ਹੈ।