ਭਾਜਪਾ ਵਿਧਾਇਕ 'ਤੇ ਹੋਏ ਹਮਲੇ ਦੀ ਸ਼ਿਵ ਸੈਨਾ ਬਾਲ ਠਾਕਰੇ ਦੇ ਪ੍ਰਧਾਨ ਨੇ ਕੀਤੀ ਨਿੰਦਾ - ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਯੋਗ ਰਾਜ ਸ਼ਰਮਾ
ਗੁਰਦਾਸਪੁਰ: ਬਟਾਲਾ 'ਚ ਇੱਕ ਸਮਾਗਮ ਚ ਸ਼ਾਮਲ ਹੋਣ ਲਈ ਪਹੁੰਚੇ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਯੋਗ ਰਾਜ ਸ਼ਰਮਾ ਨੇ ਪ੍ਰੈਸ ਕਾਨਫਰੰਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੋਗ ਰਾਜ ਸ਼ਰਮਾ ਨੇ ਕਿਹਾ ਕਿ ਵਿਧਾਇਕ ਅਰੁਣ ਨਾਰੰਗ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਯੋਗ ਰਾਜ ਸ਼ਰਮਾ ਨੇ ਕਿਹਾ ਕਿ ਇਹ ਹਮਲਾ ਕਿਸਾਨਾਂ ਵੱਲੋਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੈਂ ਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹੱਕ 'ਚ ਹੈ, ਪਰ ਜੋ ਦਿੱਲੀ ਲਾਲ ਕਿਲ੍ਹੇ ਵਿੱਚ ਅਤੇ ਹੁਣ ਪੰਜਾਬ 'ਚ ਵਿਧਾਇਕ 'ਤੇ ਹਮਲਾ ਹੋਣ ਦੀ ਘਟਨਾ ਤੋਂ ਇਹ ਸਾਫ ਹੈ ਕਿ ਕਿਸਾਨੀ ਅੰਦੋਲਨ ਦੀ ਆੜ 'ਚ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਵੀ ਆਪਣੀ ਸਰਗਰਮੀ ਕਰ ਰਹੀਆਂ ਹਨ। ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਨੇ ਪੰਜਾਬ ਸਰਕਾਰ ਕੋਲੋਂ ਜਾਂਚ ਦੀ ਅਪੀਲ ਕੀਤੀ ਅਤੇ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ।