ਆਰੀਅਨ ਖਾਨ 'ਤੇ ਸ਼ਿਵ ਸੈਨਾ ਦੇ ਬੁਲਾਰੇ ਆਨੰਦ ਦੂਬੇ ਦਾ ਬਿਆਨ
ਮਹਾਂਰਾਸ਼ਟਰ/ਮੁੰਬਈ: ਆਰੀਅਨ ਖਾਨ 'ਤੇ ਸ਼ਿਵ ਸੈਨਾ ਪ੍ਰਵਕਤਾ ਆਨੰਦ ਦੂਬੇ ਨੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਾਂਚ ਕਿਸ ਤਰੀਕੇ ਨਾਲ ਕਰਦੀ ਹੈ, ਉਨ੍ਹਾਂ ਆਰੀਅਨ ਖਾਨ 'ਤੇ ਲੱਗੇ ਇਲਜ਼ਾਮਾਂ ਦੀ ਨਿੰਦਿਆਂ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਉਸ ਮਾਸੂਮ ਲੜਕੇ 'ਤੇ ਦੋਸ਼ ਲਗਾਏ ਕਿ ਉਹ ਡਰੱਗ ਦਾ ਇਸਤੇਮਾਲ ਕਰਦਾ ਹੈ ਜਾਂ ਸਪਲਾਈ ਕਰਦਾ ਹੈ, ਜਿਸ ਕਾਰਨ ਉਸ ਨੂੰ 28 ਦਿਨ ਜੇਲ੍ਹ ਵਿੱਚ ਰੱਖਿਆ ਜਾਂਦਾ ਹੈ ਅਤੇ ਬਾਅਦ ਵਿੱਚ ਕਿਹਾ ਜਾਂਦਾ ਹੈ ਕਿ ਉਹ ਨਿਰਦੋਸ਼ ਹੈ। ਉਨ੍ਹਾਂ ਨੇ ਇਸ ਤਰ੍ਹਾਂ ਦੇ ਜਾਂਚ ਅਧਿਕਾਰੀਆਂ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਕਿਉਂਕਿ 28 ਦਿਨ ਕਿਸੇ ਮਾਸੂਮ ਬੱਚੇ ਨੂੰ ਜੇਲ੍ਹ ਵਿੱਚ ਰੱਖ ਕੇ ਉਸ 'ਤੇ ਇਲਜ਼ਾਮ ਲਗਾਏ ਜਾਂਦੇ ਹਨ ਫਿਰ ਕਿਹਾ ਬਰੀ ਕਰ ਦਿੱਤਾ ਜਾਂਦਾ ਹੈ ਕਿ ਇਸ ਤਰ੍ਹਾਂ ਉਸ ਨੂੰ ਬਦਨਾਮੀ ਤੋਂ ਛੁਟਕਾਰਾ ਮਿਲ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਤਰ੍ਹਾਂ ਦੀ ਕਾਰਵਾਈਆਂ ਕਰਨ ਵਾਲੇ ਅਧਿਆਰੀਆਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।