ਭਗਵਾਨ ਵਾਲਮੀਕੀ ਦੇ ਪ੍ਰਕਾਸ਼ ਉਤਸਵ 'ਤੇ ਕੱਢੀ ਸ਼ੋਭਾ ਯਾਤਰਾ - ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ
ਜਲੰਧਰ: ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਤੋਂ 1 ਦਿਨ ਪਹਿਲਾਂ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਸਬੰਧ 'ਚ ਜਲੰਧਰ ਦੇ ਸਾਂਸਦ ਚੌਧਰੀ ਸੰਤੋਖ ਸਿੰਘ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੀ ਇਸ ਸ਼ੋਭਾ ਯਾਤਰਾ 'ਚ ਹਾਜ਼ਰੀ ਭਰੀ। ਭਗਵਾਨ ਵਾਲਮੀਕਿ ਜੀ ਦੇ ਦਿਖਾਏ ਮਾਰਗ ਅਤੇ ਦਰਸ਼ਕਾਂ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਦੇ ਆਦੇਸ਼ਾਂ 'ਤੇ ਸਮਾਜ ਸਿਰਜਣ ਦੇ ਲਈ ਭਾਈਚਾਰੇ ਦੇ ਸੰਦੇਸ਼ ਦਿੱਤਾ। ਭਗਵਾਨ ਵਾਲਮੀਕਿ ਜੀ ਦੇ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋ ਕੇ ਡਿਪਟੀ ਕਮਿਸ਼ਨਰ, ਪੁਲੀਸ ਕਮਿਸ਼ਨਰ ਅਤੇ ਐਸਪੀ ਨੇ ਵੀ ਲੋਕਾਂ ਨੂੰ ਇਸ ਦਿਹਾੜੇ ਦੀ ਸ਼ੁੱਭਕਾਮਨਾਵਾਂ ਦਿੱਤੀਆਂ।