ਰੇਹੜੀ ਫੜ੍ਹੀ ਵਾਲੇ ਦੁਕਾਨਦਾਰਾਂ ਦਾ ਪ੍ਰਸ਼ਾਸਨ ’ਤੇ ਫੁੱਟਿਆ ਗੁੱਸਾ ,ਕਿਹਾ... - shopkeepers holding rehri handed over the demand letter to the SDM
ਰੂਪਨਗਰ: ਬੀਤੇ ਦਿਨੀਂ ਭਾਰੀ ਮੀਂਹ ਤੋਂ ਬਾਅਦ ਅਨੰਦਪੁਰ ਸਾਹਿਬ ਬਾਜ਼ਾਰ ਦੇ ਵਿੱਚ ਬਰਸਾਤੀ ਪਾਣੀ ਲਈ ਬਣਾਏ ਗਏ ਨਾਲੇ ਬਲੌਕ ਹੋ ਗਏ ਸਨ ਜਿਸ ਤੋਂ ਬਾਅਦ ਐੱਸਡੀਐੱਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੰਨ੍ਹਾਂ ਨਾਲਿਆਂ ਦੀ ਸਫ਼ਾਈ ਦੇ ਆਦੇਸ਼ ਦਿੱਤੇ ਸਨ ਕਿਉਂਕਿ ਇੰਨ੍ਹਾਂ ਨਾਲਿਆਂ ਦੀ ਸਫ਼ਾਈ ਬੀਤੇ ਕਈ ਸਾਲਾਂ ਤੋਂ ਨਹੀਂ ਹੋਈ ਸੀ। ਇਸਦੇ ਚੱਲਦੇ ਰੇਹੜੀ ਫੜ੍ਹੀ ਵਾਲਿਆਂ ਨੇ ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਨੂੰ ਇਕ ਮੰਗ ਪੱਤਰ ਦਿੱਤਾ ਕਿ ਬੀਤੇ ਕਈ ਦਿਨਾਂ ਤੋਂ ਉਨ੍ਹਾਂ ਦਾ ਰੁਜ਼ਗਾਰ ਠੱਪ ਪਿਆ ਹੈ ਅਤੇ ਉਹ ਦੁਕਾਨਾਂ ਲਗਾਉਣ ਤੋਂ ਅਸਮਰੱਥ ਹੋ ਗਏ ਹਨ ਅਤੇ ਉਨ੍ਹਾਂ ਦੇ ਘਰ ਦੀ ਰੋਜ਼ੀ ਰੋਟੀ ਮੁਸ਼ਕਲ ਹੋ ਗਈ ਹੈ ਉਨ੍ਹਾਂ ਦਾ ਕੋਈ ਪ੍ਰਬੰਧ ਕੀਤਾ ਜਾਵੇ ਜਿਸ ਨੂੰ ਲੈ ਕੇ ਐਸਡੀਐਮ ਸ੍ਰੀ ਆਨੰਦਪੁਰ ਸਾਹਿਬ ਨੇ ਕਿਹਾ ਕਿ ਜਲਦ ਹੀ ਇਸ ਦਾ ਹੱਲ ਕੱਢਿਆ ਜਾਵੇਗਾ।