ਅਬੋਹਰ 'ਚ ਦੁਕਾਨਦਾਰਾਂ ਵੱਲੋਂ ਧਰਨਾ ਪ੍ਰਦਰਸ਼ਨ - ਦੁਕਾਨਦਾਰਾਂ ਵੱਲੋਂ ਧਰਨਾ ਪ੍ਰਦਰਸ਼ਨ
ਫਾਜ਼ਿਲਕਾ: ਅਬੋਹਰ ਖੂਹੀਆਂ ਸਰਵਰ ਤੋਂ ਪੰਚਕੋਸੀ ਰੋਡ 'ਤੇ ਅੱਜ ਦੁਕਾਨਦਾਰਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਦੁਕਾਨਦਾਰ ਅਸ਼ਵਨੀ ਚੰਦਰ ਨੇ ਦੱਸਿਆ ਕਿ ਉਹ 26/11/2021 ਕਰੀਬ ਸਾਢੇ ਅੱਠ ਵਜੇ ਆਪਣੀ ਦੁਕਾਨ ਤੋਂ ਘਰ ਜਾ ਰਿਹਾ ਸੀ। ਗਲੀ ਵਿੱਚ ਸਾਬੂ ਪੁੱਤਰ ਤਰਲੋਕ ਚੰਦ ਬਬਲੀ ਪੁੱਤਰ ਕ੍ਰਿਸ਼ਨ ਵਾਸੀ ਖੂਹੀਆ ਸਰਵਰ ਅਤੇ ਦੋ ਹੋਰ ਨਾ ਮਾਲੂਮ ਵਿਅਕਤੀ ਜਿਨ੍ਹਾਂ ਦੇ ਹੱਥ ਵਿੱਚ ਲੋਹੇ ਦੀ ਰਾਡ (Iron rod) ਸੀ ਅਤੇ ਉਨ੍ਹਾਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਪੁਲਿਸ ਨੂੰ ਸੂਚਨਾ ਦਿੱਤੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।ਉਧਰ ਦੁਕਾਨਦਾਰ ਦੇ ਧਰਨੇ ਵਿੱਚ ਸਮਰਥਨ ਦੇਣ ਪਹੁੰਚੇ ਹੰਸ ਰਾਜ ਜੋਸਨ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਰਿਣਵਾ (Mahinder Singh Rinwa)ਪਹੁੰਚੇ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜਲਦ ਤੋਂ ਜਲਦ ਮੁਲਜ਼ਮਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ।