ਅੰਮ੍ਰਿਤਸਰ ’ਚ ਸ਼ਰੇਆਮ ਗੋਲੀਆਂ ਚੱਲਣ ਕਾਰਨ ਮੱਚਿਆ ਹੜਕੰਪ !
ਅੰਮ੍ਰਿਤਸਰ: ਸੂਬੇ ਵਿੱਚ ਅਪਰਾਧਿਕ ਘਟਨਾਵਾਂ ਦਿਨ ਬ ਦਿਨ ਵਧ ਰਹੀਆਂ ਹਨ। ਅੰਮ੍ਰਿਤਸਰ ਸ਼ਹਿਰ ਵਿੱਚ ਗੋਲੀਆਂ ਚੱਲਣਾ ਆਮ ਗੱਲ ਹੋ ਗਈ ਹੈ। ਪੁਲਿਸ ਕਮਿਸ਼ਨਰ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ 'ਤੇ ਪੁਲਿਸ ਨੂੰ ਥਾਪੜਾ ਦਿੰਦੇ ਨਜਰ ਆ ਰਹੇ ਹਨ, ਜਦਕਿ 24 ਘੰਟਿਆਂ ਦੇ ਅੰਦਰ ਹੀ ਸ਼ਹਿਰ 'ਚ ਦੋ ਜਗ੍ਹਾ ਗੋਲੀਆਂ ਚੱਲਣੀਆਂ ਕਿਤੇ ਨਾ ਕਿਤੇ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਵੀ ਵੱਡੇ ਸਵਾਲ ਖੜ੍ਹੇ ਕਰਦਾ ਹੈ। ਸ਼ਨੀਵਾਰ ਸ਼ਾਮ 4 ਵਜੇ ਰਣਜੀਤ ਐਵੀਨਿਊ ਸਥਿਤ ਇੱਕ ਨਿੱਜੀ ਹੋਟਲ ਦੇ ਮਾਲਕ 'ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ। ਗਨੀਮਤ ਨਾਲ ਹਰਪ੍ਰੀਤ ਚੱਢਾ ਨੂੰ ਗੋਲੀ ਨਹੀਂ ਲੱਗੀ। ਇਸ ਹਾਦਸੇ ਵਿੱਚ ਗੱਡੀ ਦਾ ਕਾਫੀ ਨੁਕਸਾਨ ਹੋਇਆ ਵਿਖਾਈ ਦਿੱਤਾ ਹੈ। ਗੋਲੀ ਚਲਾਉਣ ਵਾਲਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਮੌਕੇ 'ਤੇ ਏਸੀਪੀ ਨਾਰਥ ਅਤੇ ਥਾਣਾ ਰਣਜੀਤ ਐਵੀਨਿਊ ਦੇ ਇੰਚਾਰਜ ਐਸਐਚਓ ਨਿਸ਼ਾਨ ਸਿੰਘ ਪੁਲਿਸ ਫੋਰਸ ਸਮੇਤ ਪੁੱਜੇ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਦਾਅਵਾ ਕਰ ਰਹੀ ਹੈ ਕਿ ਜਲਦ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।