ਅੰਮ੍ਰਿਤਸਰ 'ਚ ਸ਼ਰੇਆਮ ਚੱਲੀਆਂ ਗੋਲੀਆਂ
ਅੰਮ੍ਰਿਤਸਰ:ਸ਼ਹਿਰ ਦੇ ਰਣਜੀਤ ਇਲਾਕੇ ਵਿੱਚ ਅੱਧੀ ਨੂੰ ਰਾਤ ਨੂੰ ਸ਼ਰੇਆਂਮ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕੁਝ ਨੌਜਵਾਨ ਗੱਡੀ ਵਿਚ ਸਵਾਰ ਹੋਕੇ ਆਏ ਤੇ ਅੰਨੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਅਨੁਸਾਰ ਜਿਸ 'ਤੇ ਇਹ ਗੋਲੀਆਂ ਚਲਾਈਆਂ ਸਨ ਉਹ ਕਾਂਗਰਸੀ ਨੇਤਾ ਦਾ ਮੁੰਡਾ ਦੱਸਿਆ ਜਾ ਰਿਹਾ ਹੈ ਪਰ ਉਹ ਬਾਲ ਬਾਲ ਬਚ ਗਿਆ। ਇਸ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ, ਪੁਲਿਸ ਨੂੰ ਦੇਖ ਕੇ ਹਮਲਾਵਰ ਗੱਡੀਆਂ ਛੱਡ ਕੇ ਭੱਜ ਗਏ ਪਰ ਪੁਲਿਸ ਅਧਿਕਾਰੀ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੇ ਹਨ। ਜਦੋ ਪੁਲਿਸ ਅਧਿਕਾਰੀ ਡੀਸੀਪੀ ਜਗਮੋਹਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਉਨ੍ਹਾਂ ਨੂੰ ਗੋਲੀਆਂ ਚੱਲਣ ਦਾ ਪਤਾ ਲੱਗਾ ਹੈ ਤੇ ਉਹ ਮੌਕੇ 'ਤੇ ਆਏ ਹਨ ਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਦੇਖ ਰਹੇ ਹੈ ਜੋ ਵੀ ਇਸ ਵਿਚ ਦੋਸ਼ੀ ਪਾਇਆ ਗਿਆ ਉਸਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।