ਸਿੱਧੂ ਮੂਸੇਵਾਲਾ ਕਤਲਕਾਂਡ: ਅੰਕਿਤ ਸੇਰਸਾ ਤੇ ਸਚਿਨ ਨੂੰ ਪੁਲਿਸ ਨੇ ਦਿੱਲੀ ਤੋਂ ਮਾਨਸਾ ਲਿਆਂਦਾ - ਮਾਨਸਾ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਲਿਆ
ਮਾਨਸਾ: ਸਿੱਧੂ ਮੂਸੇ ਵਾਲਾ ਕਤਲ ਮਾਮਲੇ ਵਿੱਚ (sidhu moose wala murder case) ਦੋਨੋਂ ਹੱਥਾਂ ਨਾਲ ਸਿੱਧੂ ਮੂਸੇ ਵਾਲਾ ’ਤੇ ਗੋਲੀਆਂ ਚਲਾਉਣ ਵਾਲੇ 19 ਸਾਲਾ ਅੰਕਿਤ ਸੇਰਸਾ ਤੇ ਸਚਿਨ ਨੂੰ ਪੰਜਾਬ ਪੁਲਿਸ ਦਿੱਲੀ ਤੋਂ ਟ੍ਰਾਂਜਿਟ ਰਿਮਾਡ ’ਤੇ ਲੈ ਕੇ ਪੰਜਾਬ ਪਹੁੰਚ ਚੁੱਕੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਮਾਨਸਾ ਦੇ ਸੀਆਈਏ ਸਟਾਫ ਵਿਖੇ ਰੱਖਿਆ ਗਿਆ ਹੈ। ਸਵੇਰੇ ਮੈਡੀਕਲ ਚੈਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਜਿੱਥੇ ਇੰਨ੍ਹਾਂ ਤੋਂ ਸਿੱਧੂ ਮੂਸੇ ਵਾਲਾ ਦੇ ਕਤਲ ਸਬੰਧੀ ਪੁਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਸਿੱਧੂ ਮੂਸੇ ਵਾਲੇ ਨੂੰ ਕਤਲ ਕਰਨ ਵਾਲੇ ਸ਼ਾਰਪ ਸੂਟਰ ਪ੍ਰਿਆਵਰਤ ਫੌਜੀ, ਕਸ਼ਿਸ ਕੁਮਾਰ, ਕੇਸ਼ਵ ਕੁਮਾਰ ਤੇ ਦੀਪਕ ਟੀਨੂ ਪਹਿਲਾਂ ਹੀ ਪੁਲਿਸ ਰਿਮਾਂਡ ’ਤੇ ਚੱਲ ਰਹੇ ਹਨ। ਹੁਣ ਇੰਨ੍ਹਾਂ ਦੇ ਨਾਲ ਆਹਮੋ-ਸਾਹਮਣੇ ਅੰਕਿਤ ਸੇਰਸਾ ਤੇ ਸਚਿਨ ਤੋਂ ਵੀ ਮਾਨਸਾ ਪੁਲਿਸ ਪੁਛਗਿੱਛ ਕਰੇਗੀ।