ਸਿੱਧੂ ਮੂਸੇਵਾਲਾ ਕਤਲਕਾਂਡ: 14 ਦਿਨ ਦੀ ਨਿਆਂਇਕ ਹਿਰਾਸਤ ’ਚ ਕੇਕੜਾ - 14 ਦਿਨ ਦੀ ਨਿਆਂਇਕ ਹਿਰਾਸਤ ’ਚ ਕੇਕੜਾ
ਮਾਨਸਾ: ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੰਦੀਪ ਕੇਕੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਸੰਦੀਪ ਕੇਕੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਕੇਕੜਾ ਵੱਲੋਂ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਗਈ ਸੀ। ਆਖਰੀ ਦਿਨ ਤੱਕ ਮੁਲਜ਼ਮ ਨੇ ਮੂਸੇਵਾਲਾ ਦੀ ਰੇਕੀ ਕੀਤੀ ਅਤੇ ਇਸਦੀ ਜਾਣਕਾਰੀ ਕਾਤਲਾਂ ਨੂੰ ਦਿੱਤੀ। ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਨੇ ਮਹਿਜ਼ 15 ਹਜ਼ਾਰ ਰੁਪਏ ਵਿੱਚ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਅਤੇ ਸਾਰੀ ਜਾਣਕਾਰੀ ਕਾਤਲਾਂ ਨੂੰ ਦਿੰਦਾ ਰਿਹਾ। ਪੁਲਿਸ ਵੱਲੋਂ ਪਿਛਲੇ ਦਿਨਾਂ ਵਿੱਚ ਮੁਲਜ਼ਮ ਦਾ ਰਿਮਾਂਡ ਲਿਆ ਜਾ ਰਿਹਾ ਸੀ ਅਤੇ ਜਿਸ ਤੋਂ ਬਾਅਦ ਕੇਕੜਾ ਨੂੰ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।