ਸਿੱਧੂ ਦੇ ਪਿਤਾ ਦਾ ਬਿਆਨ: ਹਾਲੇ ਪੁੱਤ ਦਾ ਸਿਵਾ ਵੀ ਠੰਡਾ ਨਹੀਂ ਹੋਇਆ, ਨਹੀਂ ਲੜਾਂਗਾ ਕੋਈ ਚੋਣ - Moosewala father refuses to contes
ਚੰਡੀਗੜ੍ਹ: ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਵਲੋਂ ਤਿਆਰੀ ਕੀਤੀ ਜਾ ਰਹੀ ਹੈ। ਉਥੇ ਹੀ ਕਾਂਗਰਸ ਵਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਲੋਕ ਸਭਾ ਲਈ ਉਤਾਰਨ ਦੀ ਗੱਲ ਕੀਤੀ ਜਾ ਰਹੀ ਸੀ। ਇਸ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੋਂ ਉਨ੍ਹਾਂ ਨੂੰ ਚੋਣ ਲੜਨ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਾਲੇ ਉਨ੍ਹਾਂ ਦੇ ਪੁੱਤ ਦਾ ਸਿਵਾ ਵੀ ਠੰਡਾ ਨਹੀਂ ਹੋਇਆ ਸੋ ਹਾਲੇ ਉਹ ਕਿਸੇ ਵੀ ਤਰ੍ਹਾਂ ਚੋਣਾਂ ਲੜਨ ਲਈ ਤਿਆਰ ਨਹੀਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 8 ਜੂਨ ਨੂੰ ਸਿੱਧੂ ਦਾ ਭੋਗ ਹੈ ,ਉਥੇ ਜ਼ਰੂਰ ਲੋਕ ਪਹੁੰਚਣ ਤਾਂ ਜੋ ਆਪਣੇ ਦਿਲ ਦੀਆਂ ਗੱਲਾਂ ਉਹ ਸਾਂਝੀਆਂ ਕਰ ਸਕਣ।