ਸਿੱਧੂ ਮੂਸੇਵਾਲਾ ਕਤਲਕਾਂਡ: ਪਿੰਡ ਜਵਾਹਰਕੇ ਪਹੁੰਚੇ ਐਸਐਸਪੀ, ਕੀਤੀ ਹਮਲੇ ਵਾਲੀ ਥਾਂ ਦੀ ਜਾਂਚ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਗੰਭੀਰਤਾਂ ਨਾਲ ਜਾਂਚ ਕਰ ਰਹੀ ਹੈ। ਇਸੇ ਦੇ ਚੱਲਦੇ ਮਾਨਸਾ ਦੇ ਐਸਐਸਪੀ ਗੌਰਵ ਤੂਰਾ ਵੱਲੋਂ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ’ਤੇ ਹਮਲੇ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹਮਲਾਵਾਰਾਂ ਵੱਲੋਂ ਚਲਾਈਆਂ ਗੋਲੀਆਂ ਵਾਲੀਆਂ ਥਾਂ ’ਤੇ ਜਾਂਚ ਟੀਮ ਨੇ ਗੋਲੀਆਂ ਦੇ ਨਿਸ਼ਾਨਾਂ ਦੀ ਫੋਟੋਆਂ ਵੀ ਲਈਆਂ ਅਤੇ ਨਿਸ਼ਾਨਾਂ ਦੀ ਜਾਂਚ ਵੀ ਕੀਤੀ। ਇਸ ਤੋਂ ਇਲਾਵਾ ਪੁਲਿਸ ਦੀ ਟੀਮ ਵੱਲੋਂ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ।