ਸਿੱਧੂ ਦੇ ਮਾਤਾ ਚਰਨ ਕੌਰ ਨੇ ਵੀਡੀਓ ਕਾਲ ਰਾਹੀ ਪ੍ਰਸੰਸਕਾਂ ਨਾਲ ਕੀਤੀ ਗੱਲਬਾਤ - Sidhu Moosewalas father treated at PGI
ਮਾਨਸਾ: ਸਿੱਧੂ ਦੀ ਮਾਤਾ ਚਰਨ ਕੌਰ ਨੇ ਵੀਡੀਓ ਕਾਲ ਰਾਹੀਂ ਘਰ ਪਹੁੰਚੇ ਪ੍ਰਸੰਸਕਾਂ ਦਾ ਧੰਨਵਾਦ ਕੀਤਾ। ਸਿੱਧੂ ਮੂਸੇ ਵਾਲਾ ਦੇ ਪਿਤਾ ਪਿਛਲੇ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ। ਉਨ੍ਹਾਂ ਦਾ ਪੀਜੀਆਈ ਵਿਖੇ ਇਲਾਜ ਚੱਲ ਰਿਹਾ ਹੈ। ਹਰ ਐਤਵਾਰ ਸਿੱਧੂ ਮੂਸੇ ਵਾਲਾ ਦੇ ਘਰ ਉਨ੍ਹਾਂ ਦੇ ਪ੍ਰਸ਼ੰਸਕ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਆਉਂਦੇ ਹਨ। ਇਸ ਐਤਵਾਰ ਵੀ ਸੈਂਕੜਿਆਂ ਦੀ ਤਾਦਾਦ ਵਿੱਚ ਉਨ੍ਹਾਂ ਦੇ ਪ੍ਰਸੰਸਕ ਘਰ ਪਹੁੰਚੇ ਹਨ ਅਤੇ ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਵੀਡੀਓ ਕਾਲ ਰਾਹੀਂ ਪ੍ਰਸੰਸਕਾਂ ਦਾ ਧੰਨਵਾਦ ਕੀਤਾ। ਮਾਤਾ ਨੇ ਕਿਹਾ ਕਿ ਪਰਮਾਤਮਾ ਦੇ ਅੱਗੇ ਅਰਦਾਸ ਕਰੋ ਕਿ ਜਲਦ ਹੀ ਸ਼ੁਭਦੀਪ ਦੇ ਪਿਤਾ ਤੰਦਰੁਸਤ ਹੋ ਕੇ ਆਪਣੇ ਘਰ ਆਉਣ ਤੇ ਤੁਹਾਡੇ ਨਾਲ ਗੱਲਾਂ ਬਾਤਾਂ ਸਾਂਝੀਆਂ ਕਰਨ।