ਸਿੱਖ ਕੇਸ ਕਤਲ ਮਾਮਲਾ: ਜੇਲ੍ਹ ਅਧਿਕਾਰੀਆਂ ਖਿਲਾਫ਼ ਕੀਤਾ ਜਾਵੇ ਮਾਮਲਾ ਦਰਜ- ਸਿੱਖ ਜਥੇਬੰਦੀਆਂ - ਕੇਸਾਂ ਦਾ ਕਤਲ ਕੀਤੇ ਜਾਣ ਦਾ ਮਾਮਲਾ
ਬਠਿੰਡਾ: ਜ਼ਿਲ੍ਹੇ ਬਠਿੰਡਾ ਦੀ ਕੇਂਦਰੀ ਜੇਲ੍ਹ ਜੋ ਆਏ ਦਿਨ ਸੁਰਖੀਆਂ ਚ ਰਹਿੰਦੀ ਹੈ। ਪਿਛਲੇ ਦਿਨੀਂ ਜੇਲ੍ਹ ਚ ਬੰਦ ਨੌਜਵਾਨ ਹਰਵੀਰ ਸਿੰਘ ਦੇ ਕੇਸਾਂ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਤੇ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਵੱਡੀ ਗਿਣਤੀ ਵਿਚ ਸਿੱਖ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਕੀਤੀ ਗਈ। ਜੇਲ੍ਹ ਅਧਿਕਾਰੀਆਂ ਤੇ ਸਖਤ ਕਾਰਵਾਈ ਦੀ ਮੰਗ ਕਰਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਹਰਵੀਰ ਸਿੰਘ ਦਾ ਮੈਡੀਕਲ ਹੋ ਚੁੱਕਿਆ ਹੈ ਤਾਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਜੇਲ ਕਰਮਚਾਰੀਆਂ ਖ਼ਿਲਾਫ਼ ਮਾਮਲਾ ਕਿਉਂ ਦਰਜ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਜੇਲ੍ਹ ਪ੍ਰਸ਼ਾਸਨ ਤੇ ਕੋਈ ਕਾਰਵਾਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾ ਕੀਤੀ ਗਈ ਤਾਂ ਆਉਂਦੇ ਦਿਨਾਂ ਵਿੱਚ ਉਹ ਤਿੱਖਾ ਸੰਘਰਸ਼ ਕਰਨਗੇ।