ਸਿਮਰਨਜੀਤ ਸਿੰਘ ਮਾਨ ਦੀ ਪੱਗ ਸਬੰਧੀ ਟਿੱਪਣੀ ਮਾਮਲਾ: ਸਿੱਖ ਜਥੇਬੰਦੀਆਂ ਨੇ ਵਿਅਕਤੀ ਖਿਲਾਫ ਕੀਤੀ ਕਾਰਵਾਈ ਦੀ ਮੰਗ - ਸਿਮਰਨਜੀਤ ਸਿੰਘ ਮਾਨ ਦੀ ਪੱਗ ਸਬੰਧੀ ਟਿੱਪਣੀ
ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੀ ਦਸਤਾਰ ਪ੍ਰਤੀ ਅਪਮਾਨਜਨਕ ਸ਼ਬਦ 'ਤੇ ਉਹਨਾਂ ਦੀ ਪਾਰਟੀ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਬਰਨਾਲਾ ਜ਼ਿਲ੍ਹੇ ਦੀ ਇਕਾਈ ਵਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਗਈ ਹੈ। ਜ਼ਿਲੇ ਦੇ ਅਹੁਦੇਦਾਰਾਂ ਨੇ ਇਸ ਸਬੰਧੀ ਡੀਸੀ ਬਰਨਾਲਾ ਨੂੰ ਮੰਗ ਪੱਤਰ ਸੌਂਪ ਕੇ ਸਿਮਰਨਜੀਤ ਸਿੰਘ ਮਾਨ ਦੀ ਪੱਗ ਸਬੰਧੀ ਟਿੱਪਣੀ ਕਰਨ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਇਸ ਸਬੰਧੀ ਉਕਤ ਵਿਅਕਤੀ ਨੇ ਮੁਆਫ਼ੀ ਤਾਂ ਮੰਗ ਲਈ ਹੈ ਪਰ ਫਿਰ ਵੀ ਉਕਤ ਵਿਅਕਤੀ ਨੇ ਸਿੱਖ ਕੌਮ ਦਾ ਅਪਮਾਨ ਕੀਤਾ ਹੈ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਜੋ ਵਿਅਕਤੀ ਚੱਲ ਰਹੀ ਵਿਧਾਨ ਸਭਾ ਜਾਂ ਲੋਕ ਸਭਾ 'ਚ ਬੰਬ ਸੁੱਟ ਸਕਦਾ ਹੈ, ਉਸ ਨੂੰ ਸ਼ਹੀਦ ਨਹੀਂ ਕਿਹਾ ਜਾ ਸਕਦਾ, ਕਿਉਂਕਿ ਲੋਕ ਸਭਾ 'ਚ ਸਿਰਫ਼ ਲੋਕਾਂ ਵੱਲੋਂ ਚੁਣੇ ਹੋਏ ਆਗੂ ਹੀ ਬੈਠਦੇ ਹਨ।
TAGGED:
ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ