ਸਰਕਾਰੀ ਬੱਸਾਂ ’ਤੇ ਭਿੰਡਰਾਂਵਾਲੇ ਦੀਆਂ ਫੋਟੋਆਂ ਲਗਾਉਣ ਨੂੰ ਲੈ ਕੇ ਦਲ ਖ਼ਾਲਸਾ ਅਤੇ ਸਰਕਾਰ ਆਹਮਣੇ-ਸਾਹਮਣੇ ! - posting of Bhindranwale pictures on government buses
ਜਲੰਧਰ: ਕੁਝ ਦਿਨ ਪਹਿਲਾਂ ਪੰਜਾਬ ਦੀਆਂ ਸਰਕਾਰੀ ਬੱਸਾਂ ਉੱਪਰ ਭਿੰਡਰਾਂਵਾਲੇ ਅਤੇ ਜਗਤਾਰ ਸਿੰਘ ਹਵਾਰਾ ਦੀਆਂ ਫੋਟੋਆਂ ਦੇਖਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਹ ਹੁਕਮ ਜਾਰੀ ਕੀਤੇ ਸਨ ਕਿ ਸਰਕਾਰੀ ਬੱਸਾਂ ਉੱਪਰੋਂ ਇਹ ਫੋਟੋਆਂ ਲਾਹ ਦਿੱਤੀਆਂ ਜਾਣ ਜਿਸ ਤੋਂ ਬਾਅਦ ਸਰਕਾਰੀ ਹੁਕਮਾਂ ਮੁਤਾਬਕ ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਹਰ ਸਰਕਾਰੀ ਬੱਸ ਉਪਰ ਜਰਨੈਲ ਸਿੰਘ ਭਿੰਡਰਾਂਵਾਲਾ ਦੀਆਂ ਤਸਵੀਰਾਂ ਨੂੰ ਉਤਾਰ ਦਿੱਤਾ ਸੀ। ਇਸ ਪੂਰੀ ਘਟਨਾ ਤੋਂ ਬਾਅਦ ਦਲ ਖ਼ਾਲਸਾ ਵੱਲੋਂ ਇਸ ਗੱਲ ਦਾ ਰੋਸ ਵਿਅਕਤ ਕੀਤਾ ਗਿਆ ਸੀ। ਅੱਜ ਦਲ ਖ਼ਾਲਸਾ ਦੇ ਆਗੂ ਅਤੇ ਮੈਂਬਰ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਇਕੱਠੇ ਹੋਏ ਅਤੇ ਬੱਸ ਸਟੈਂਡ ਜਾ ਕੇ ਸਰਕਾਰੀ ਬੱਸਾਂ ਉਪਰ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਫੋਟੋਜ਼ ਲਗਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ। ਰੋਸ ਜਤਾ ਰਹੇ ਸਿੱਖ ਆਗੂਆਂ ਨੇ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਕੇ ਇਹ ਭਰੋਸਾ ਦਿੱਤਾ ਗਿਆ ਕਿ ਉਹ ਉਨ੍ਹਾਂ ਦੀ ਗੱਲ ਜਲੰਧਰ ਵਿਖੇ ਮੌਜੂਦ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਨਾਲ ਕਰਵਾਉਣਗੇ।