ਸਿੱਖ ਮਸਲਿਆਂ ਨੂੰ ਚੁੱਕਣਗੇ ਸਿਮਰਨਜੀਤ ਸਿੰਘ ਮਾਨ- ਸੁਖਰਾਜ ਸਿੰਘ ਨਿਆਮੀ ਵਾਲਾ - ਸਿੱਖ ਮਸਲਿਆਂ ਨੂੰ ਚੁੱਕਣਗੇ ਸਿਮਰਨਜੀਤ ਸਿੰਘ ਮਾਨ
ਫਰੀਦਕੋਟ: ਸੰਗਰੂਰ ਜ਼ਿਮਨੀ ਚੋਣ ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਸਿੱਖ ਸੰਗਤ ’ਚ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੇ ਇਨਸਾਫ ਦੀ ਉਮੀਦ ਜਾਗੀ। ਇਸ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲਕਲਾਂ ਅਤੇ ਕੋਟਕਪੂਰਾ ਵਿਖੇ ਵਾਪਰੇ ਗੋਲੀਕਾਂਡ ਮਾਮਲਿਆਂ ਦੇ ਇਨਸਾਫ ਲਈ ਬਹਿਬਲਕਲਾਂ ਵਿਖੇ ਚੱਲ ਰਹੇ ਇਨਸਾਫ ਮੋਰਚੇ ਦੇ ਪ੍ਰਬੰਧਕ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਕਿਹਾ ਕਿ ਬੀਤੇ ਕਰੀਬ 7 ਸਾਲਾਂ ਤੋਂ ਬੇਅਦਬੀ ਦੇ ਮਾਮਲਿਆਂ ਦੇ ਇਨਸਾਫ ਲਈ ਅਤੇ ਲੰਬੇ ਸਮੇਂ ਤੋਂ ਵੱਖ ਵੱਖ ਸਿੱਖ ਮਸਲਿਆਂ ਦੇ ਹੱਲ ਲਈ ਸਿਮਰਨਜੀਤ ਸਿੰਘ ਮਾਨ ਸੰਘਰਸ਼ ਕਰਦੇ ਆ ਰਹੇ ਹਨ ਅਤੇ ਹੁਣ ਉਹਨਾਂ ਨੂੰ ਕੌਮ ਨੇ ਜਿੱਤ ਦਵਾ ਕੇ ਦੇਸ਼ ਦੀ ਪਾਰਲੀਮੈਂਟ ਵਿਚ ਭੇਜਿਆ ਜਿੱਥੇ ਉਹ ਸਿੱਖ ਮਸਲਿਆਂ ਨੂੰ ਚੁੱਕਣਗੇ।