ਸੂਬਾ ਸਰਕਾਰ ਦੀ ਅਣਗਹਿਲੀ ਕਾਰਨ ਹੋਇਆ ਧਮਾਕਾ: ਸਿਮਰਜੀਤ ਬੈਂਸ - ਸਿਮਰਜੀਤ ਸਿੰਘ ਬੈਂਸ
ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਬਟਾਲਾ ਧਮਾਕੇ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਦੇ ਨਾਲ ਹੀ ਉਨ੍ਹਾਂ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ, "ਕਿੱਥੇ ਹੈ ਸੰਸਦ ਸੰਨੀ ਦਿਓਲ।" ਉਨ੍ਹਾਂ ਕਿਹਾ ਕਿ ਫੈਕਟਰੀ ਨੂੰ ਬੰਦ ਕਿਉਂ ਨਹੀਂ ਕੀਤਾ ਗਿਆ ਅਤੇ ਉਸ ਨੂੰ ਲਾਇਸੈਂਸ ਕਿਵੇਂ ਮਿਲਿਆ, ਇਨ੍ਹਾਂ ਗੱਲਾਂ ਦੀ ਜਾਂਚ ਜ਼ਰੂਰੀ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਮ੍ਰਿਤਕਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਮੁਆਵਜ਼ਾ ਦੇਣ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦਾ ਇਲਾਜ ਸਰਕਾਰ ਨੂੰ ਮੁਫ਼ਤ ਕਰਨਾ ਚਾਹੀਦਾ ਹੈ।