ਬੈਂਸ ਪਰਿਵਾਰਿਕ ਮੈਂਬਰਾਂ ਨੂੰ ਨਾਲ ਕਰਨਗੇ ਸਾਈਕਲ ਮਾਰਚ: ਭਿੰਡਰ - ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ
ਅੰਮ੍ਰਿਤਸਰ: ਖੇਤੀ ਸੁਧਾਰ ਬਿੱਲਾਂ ਦਾ ਪ੍ਰਸਤਾਵ ਆਉਣ ਤੋਂ ਪਹਿਲਾਂ ਹੀ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਇਸ ਦੇ ਖ਼ਿਲਾਫ਼ ਇੱਕ ਸਾਈਕਲ ਮਾਰਚ ਕੱਢਿਆ ਗਿਆ। ਇਹ ਮਾਰਚ ਕੋਰੋਨਾ ਕਾਲ ਦੌਰਾਨ ਤਪਦੀ ਗਰਮੀ ਦੇ ਵਿੱਚ ਅੰਮ੍ਰਿਤਸਰ ਤੋਂ ਚੰਡੀਗੜ੍ਹ ਤੱਕ ਕੀਤਾ ਗਿਆ ਸੀ, ਜਿਸ ਦੇ ਬਾਅਦ ਹੁਣ ਇੱਕ ਵਾਰ ਫਿਰ ਲੋਕ ਇਨਸਾਫ਼ ਪਾਰਟੀ ਨੇ ਕਿਸਾਨੀ ਝੰਡੇ ਹੇਠ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕਰਦੇ ਸਾਈਕਲ ਮਾਰਚ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਚਰਨਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਬੁੱਧਵਾਰ ਨੂੰ ਸਵੇਰ ਤੋਂ ਸ੍ਰੀ ਦਰਬਾਰ ਸਾਹਿਬ ਤੋਂ ਨਤਮਸਤਕ ਹੋਣ ਤੋਂ ਬਾਅਦ ਜਲ੍ਹਿਆਂਵਾਲੇ ਬਾਗ਼ ਤੋਂ ਸਿਮਰਜੀਤ ਸਿੰਘ ਬੈਂਸ ਇੱਕ ਸਾਈਕਲ ਮਾਰਚ ਦਿੱਲੀ ਤੱਕ ਕਰਨਗੇ।