ਸਿਮਰਨਜੀਤ ਮਾਨ MP ਦੀ ਜ਼ਿੰਮੇਵਾਰੀ ਨਿਭਾਉਣ, ਸ਼ਹਾਦਤ ਨੂੰ ਰਾਜਨੀਤੀ ਰੰਗ ਨਾ ਦੇਣ
ਜਲੰਧਰ: ਪਿਛਲੇ ਦਿਨੀਂ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਗਿਆ ਸੀ। ਜਿਸ ਨੂੰ ਲੈਕੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦਾ ਕਹਿਣਾ ਕਿ ਉਹ ਮਾਨ ਦੇ ਵਿਚਾਰਾਂ ਦੀ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਮਰਨਜੀਤ ਮਾਨ ਨੂੰ ਲੋਕਾਂ ਨੇ ਚੁਣਿਆ ਹੈ, ਇਸ ਲਈ ਉਹ ਸ਼ਹੀਦਾਂ ਦੀ ਸ਼ਹਾਦਤ 'ਤੇ ਰਾਜਨੀਤੀ ਨਾ ਕਰਨ ਅਤੇ ਆਪਣੀ ਐਮਪੀ ਦੀ ਜ਼ਿੰਮੇਵਾਰੀ ਨੂੰ ਨਿਭਾਉਣ।