ਮੂਸੇਵਾਲਾ ਦੇ ਘਰ ਆ ਕੇ ਰਾਹੁਲ ਗਾਂਧੀ ਨੇ ਬਹੁਤ ਚੰਗਾ ਕੰਮ ਕੀਤਾ: ਸਿਮਰਨਜੀਤ ਮਾਨ - ਸਿੱਧੂ ਮੂਸੇਵਾਲਾ ਦੇ ਘਰ ਰਾਹੁਲ ਗਾਂਧੀ
ਮਾਨਸਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਘਰ ਰਾਹੁਲ ਗਾਂਧੀ ਨੇ ਆ ਕੇ ਬਹੁਤ ਵਧੀਆ ਕੰਮ ਕੀਤਾ ਹੈ। ਪਰ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਚੰਡੀਗੜ੍ਹ ਵਿਖਾ ਕੇ ਲਿਜਾ ਕੇ ਅਮਿਤ ਸ਼ਾਹ ਕੋਲ ਪੇਸ਼ ਕਰਨਾ ਇਹ ਕੋਈ ਮੁਗਲ ਰਾਜ਼ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਮੂਸੇਵਾਲਾ ਦੇ ਜਾਣ ਨਾਲ ਸਾਡੀ ਕੌਮ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਸਿੱਧੂ ਮੂਸੇ ਵਾਲੇ ਦੇ ਕਾਤਲਾਂ ਨੂੰ ਗ੍ਰਿਫਤਾਰ ਕਰੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ।