ਸਿਮਰਨਜੀਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੀ ਮੌਤ ਲਈ ਪੰਜਾਬ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ - Simranjit Singh Mann blames Punjab government
ਬਰਨਾਲਾ: ਪੰਜਾਬੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ (Famous Punjabi singer Sidhu Musewala) ਦਾ ਦਿਨ ਦਿਹਾੜੇ ਕਤਲ (Murder) ਕਰ ਦਿੱਤਾ ਗਿਆ। ਇਸ ਘਟਨਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ (President of Shiromani Akali Dal Amritsar) ਸਿਮਰਨਜੀਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੀ ਮੌਤ (Death of Sidhu Musewala) ‘ਤੇ ਅਫਸੋਸ ਜ਼ਾਹਰ ਕੀਤਾ ਹੈ। ਸਿਮਰਨਜੀਤ ਮਾਨ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਬੇਵਜਾ ਵਾਪਸ ਲਈ ਗਈ ਸੁਰੱਖਿਆ ਦੇ ਕਾਰਨ ਹੀ ਇਹ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਸਿੱਧੂ ਦੀ ਸੁਰੱਖਿਆ ਵਾਪਸ ਲਈ ਗਈ, ਉਦੋਂ ਹੀ ਉਨ੍ਹਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।