ਸਿਮਰਨਜੀਤ ਸਿੰਘ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ - ਬਹਿਬਲ ਕਲਾਂ ਕਾਂਡ ਬਾਦਲਾਂ ਨੇ ਕਰਵਾਇਆ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਜਿੱਥੇ ਉਹਨਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਹੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੇ ਹਾਂ ਗੁਰੂ ਮਹਾਰਾਜ ਦਾ ਓਟ ਆਸਰਾ ਲੈ ਕੇ ਹੀ ਪੰਥ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਬਹਿਬਲ ਕਲਾਂ ਗੋਲੀ ਕਾਂਡ ਵਿੱਚ ਮਾਰੇ ਗਏ ਸਿੱਖਾਂ ਬਾਰੇ ਉਹਨਾਂ ਕਿਹਾ ਕਿ ਬਹਿਬਲ ਕਲਾਂ ਕਾਂਡ ਬਾਦਲਾਂ ਨੇ ਕਰਵਾਇਆ ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਮੌਕੇ ਕੋਈ ਕਾਰਵਾਈ ਨਹੀ ਕੀਤੀ ਗਈ। ਹੁਣ ਆਪ ਸਰਕਾਰ ਪਤਾ ਨਹੀ ਕਿਉਂ ਦੇਰੀ ਕਰ ਰਹੀ ਹੈ, ਜਿੱਸਦੇ ਚੱਲਦੇ ਅਸੀਂ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਇਸ ਕਾਂਡ ਵਿੱਚ ਮਾਰੇ ਗਏ ਪਰਿਵਾਰਾਂ ਨੂੰ ਜਲਦੀ ਇਨਸਾਫ਼ ਮਿਲੇ।