ਸਿਮਰਨਜੀਤ ਸਿੰਘ ਮਾਨ ਨੇ ਚੁੱਕੇ ਅਕਾਲੀ ਦਲ ਅਤੇ ਕੇਂਦਰ ਸਰਕਾਰ 'ਤੇ ਸਵਾਲ - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ
ਜਲੰਧਰ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕੱਲ੍ਹ ਪਟਿਆਲੇ 'ਚ ਜੋ ਕੁਝ ਵੀ ਹੋਇਆ ਉਸ 'ਚ ਸਿੱਧੇ ਤੌਰ 'ਤੇ ਇੰਟੈਲੀਜੈਂਸ ਜ਼ਿੰਮੇਵਾਰ ਹੈ।ਸਾਰੇ ਦੋਸ਼ੀ ਵਿਅਕਤੀਆਂ ਤੇ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ 'ਤੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਸ ਘਟਨਾ ਦੇ 'ਚ ਉਨ੍ਹਾਂ ਦੀ ਪਾਰਟੀ ਦਾ ਕੋਈ ਵੀ ਹੱਥ ਨਹੀਂ ਹੈ।ਸਿਮਰਨਜੀਤ ਸਿੰਘ ਮਾਨ ਨੇ ਉਥੇ ਇਸ ਮੌਕੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪਿਛਲੇ ਦਿਨਾਂ 'ਚ ਸਿੱਖ ਸ਼ਖ਼ਸੀਅਤਾਂ ਨਾਲ ਮੀਟਿੰਗ ਕੀਤੀ ਗਈ। ਉਸ ਨੂੰ ਲੈ ਕੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇਸ਼ ਦੀ ਸਿੱਖ ਸ਼ਖਸੀਅਤਾਂ ਨੂੰ ਦੇ ਨਾਲ ਮੁਲਾਕਾਤ ਕਰਨੀ ਚਾਹੀਦੀ ਸੀ ਜਿਨ੍ਹਾਂ ਨੂੰ ਸਿੱਖ ਕੌਮ ਦੇ ਮਸਲੇ ਪਤਾ ਹਨ।