ਪਾਕਿ 'ਚ ਘੱਟ ਗਿਣਤੀਆਂ ਨੂੰ ਖ਼ਤਰਾ, ਸਿਰਸਾ ਦਾ ਇਮਰਾਨ ਖ਼ਾਨ 'ਤੇ ਵਾਰ - atrocities against minorities in Pakistan
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ 'ਚ ਘੱਟ ਗਿਣਤੀਆਂ ਨਾਲ ਹੋ ਰਹੇ ਮਾੜੇ ਵਤੀਰੇ 'ਤੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣੀ ਚੁੱਪੀ ਤੋੜਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹੀ ਪਾਰਟੀ ਤਹਿਰੀਕ-ਏ-ਇਨਸਾਫ਼ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਨੇ ਦੱਸਿਆ ਹੈ ਕਿ ਪਾਕਿਸਤਾਨ ਵਿੱਚ ਹਿੰਦੂਆਂ ਅਤੇ ਸਿੱਖਾਂ ਉੱਤੇ ਤਸ਼ਦਦ ਕੀਤਾ ਜਾ ਰਹੀ ਹੈ। ਇਸ ਉੱਤੇ ਬੋਲਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਮਰਾਨ ਖਾਨ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਕਿ ਉਨ੍ਹਾਂ ਦੇ ਰਾਜ ਵਿੱਚ ਇਹ ਸਭ ਕੁੱਝ ਹੋ ਰਿਹਾ ਹੈ। ਦੱਸਣਯੋਗ ਹੈ ਕਿ ਬਦਲੇਵ ਕੁਮਾਰ ਪਾਕਿਸਤਾਨ ਦੇ ਖ਼ੈਬਰ ਪਖ਼ਤੂਨ ਖਵਾ ਦੇ ਬਾਰੀਕੋਟ ਤੋਂ ਵਿਧਾਇਕ ਰਹੇ ਹਨ। ਇਸ ਸਮੇਂ ਉਹ ਪੰਜਾਬ ਦੇ ਖੰਨਾ ਵਿੱਚ ਹਨ ਅਤੇ ਆਪਣੇ ਪਰਿਵਾਰ ਨਾਲ ਪਾਕਿਸਤਾਨ ਤੋਂ ਜਾਨ ਬਚਾ ਕੇ ਭਾਰਤ ਆ ਗਏ ਹਨ।