ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਵਿਗਾੜੇ ਜਾ ਰਹੇ ਨੇ ਪੰਜਾਬ ਦੇ ਹਾਲਾਤ: ਬਿੰਦਰ ਸਿੰਘ ਗੋਲੇਵਾਲਾ - ਖੇਤੀ ਕਾਨੂੰਨ ਦਾ ਵਿਰੋਧ
ਫ਼ਰੀਦਕੋਟ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ 13ਵੇਂ ਦਿਨ ਵੀ ਜਾਰੀ ਰਿਹਾ। ਫ਼ਰੀਦਕੋਟ ਵਿੱਚ ਰੇਲਵੇ ਟਰੈਕ 'ਤੇ ਧਰਨਾ ਦੇ ਰਹੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਅੰਦਰ ਜੋ ਹਾਲਾਤ ਬਣ ਰਹੇ ਹਨ ਉਹ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਬਣਾਏ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਰਾਜੇਵਾਲ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਕਿਸਾਨੀ ਆਰਡੀਨੈਂਸ ਸਬੰਧੀ ਗੱਲਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ। ਉਸ ਸਬੰਧੀ ਸਮੂਹ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਵਿਖੇ ਚੱਲ ਰਹੀ ਹੈ ਤੇ ਜੋ ਵੀ ਫੈਸਲਾ ਆਵੇਗਾ ਉਸ ਮੁਤਾਬਕ ਅਗਲਾ ਸੰਘਰਸ਼ ਜਾਰੀ ਰੱਖਿਆ ਜਾਵੇਗਾ।