ਬਾਬਾ ਦੀਪ ਸਿੰਘ ਨਗਰ ਵਿੱਚ ਛੱਤ ਡਿੱਗਣ ਕਾਰਨ 6 ਲੋਕ ਗੰਭੀਰ ਜ਼ਖ਼ਮੀ - roof collapse in Baba Deep Singh Nagar
ਬਠਿੰਡਾ: ਜ਼ਿਲ੍ਹੇ ਦੇ ਬਾਬਾ ਦੀਪ ਸਿੰਘ ਨਗਰ ਵਿੱਚ ਦੇਰ ਸ਼ਾਮ ਵਾਪਰੇ ਹਾਦਸੇ ਵਿੱਚ 6 ਲੋਕਾਂ ਦੇ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਪੁਰਾਣੇ ਬਣੇ ਮਕਾਨ ਦੇ 5 ਕਮਰਿਆਂ ਦੀ ਛੱਤ ਡਿੱਗਣ ਤੋਂ ਬਾਅਦ 6 ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਜਖਮੀਆਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਇੱਕ ਦੀ ਹਾਲਤ ਗੰਭੀਰ ਵੇਖਦੇ ਹੋਏ ਉਸਨੂੰ ਰੈਫਰ ਕਰ ਦਿੱਤਾ ਹੈ। ਇਲਾਜ ਅਧੀਨ ਜ਼ਖ਼ਮੀਆਂ ਦਾ ਕਹਿਣਾ ਸੀ ਕਿ ਉਹ ਆਪਣੇ ਘਰ ਅੰਦਰ ਕੰਮਕਾਰ ਕਰ ਰਹੇ ਸਨ ਤਾਂ ਇਸ ਦੌਰਾਨ ਹੀ ਛੱਤ ਡਿੱਗ ਪਈ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਉਧਰ ਦੂਸਰੇ ਪਾਸੇ ਪ੍ਰਤੱਖ ਦਰਸ਼ੀਆਂ ਦਾ ਕਹਿਣਾ ਹੈ ਕਿ ਮਕਾਨ ਦੀ ਨਾਲ ਦੀ ਛੱਤ ਨੂੰ ਤੋੜਿਆ ਜਾ ਰਿਹਾ ਸੀ ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ ਅਤੇ 6 ਲੋਕ ਗੰਭੀਰ ਜ਼ਖ਼ਮੀ ਹੋ ਗਏ।