ਸੜਕ ਦੇ ਹੇਠਾਂ ਲੱਗੀ ਅੱਗ, ਅਚਾਨਕ ਨਿਕਲਿਆਂ ਧੂੰਆਂ ! - smoke suddenly started coming out of road
ਦੁਮਕਾ: ਜ਼ਿਲ੍ਹੇ ਦੇ ਏਅਰਪੋਰਟ ਰੋਡ ਸਥਿਤ ਰਾਜ ਭਵਨ ਨੇੜੇ ਮੁੱਖ ਸੜਕ ’ਤੇ ਅੱਜ ਸਵੇਰੇ 6 ਵਜੇ ਤੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਜਿਸ ਕਾਰਨ ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਜ਼ਮੀਨ ਹੇਠਾਂ ਲੱਗੀ ਅੱਗ ਨੂੰ ਬੁਝਾਉਣਾ ਸ਼ੁਰੂ ਕਰ ਦਿੱਤਾ, ਪਰ ਧੂੰਆਂ ਨਿਕਲਦਾ ਰਿਹਾ। ਕਰੀਬ 4 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਧੂੰਆਂ ਹੋਣ ਕਾਰਨ ਮੌਕੇ 'ਤੇ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ। ਜਿਸ ਥਾਂ ਤੋਂ ਧੂੰਆਂ ਨਿਕਲ ਰਿਹਾ ਸੀ, ਉਸ ਦੇ ਨਾਲ ਹੀ ਬਿਜਲੀ ਦਾ ਖੰਭਾ ਵੀ ਹੈ। ਇਸ ਦੇ ਮੱਦੇਨਜ਼ਰ ਇਲਾਕੇ ਦੀ ਬਿਜਲੀ ਕੱਟ ਦਿੱਤੀ ਗਈ। ਇਲਾਕੇ ਵਿਚ ਕੁਝ ਸਮੇਂ ਲਈ ਆਵਾਜਾਈ ਵੀ ਰੋਕ ਦਿੱਤੀ ਗਈ। ਸੜਕ 'ਤੇ ਟੋਆ ਪੁੱਟ ਕੇ ਕਰੀਬ 4 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਜਿਸ ਤੋਂ ਬਾਅਦ ਸਥਿਤੀ ਆਮ ਵਾਂਗ ਹੋ ਗਈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।