ਹੁੱਲੜਬਾਜ ਨੇ ਸ਼ਖ਼ਸ ਦੇ ਸਿਰ ’ਚ ਮਾਰਿਆ ਦਾਤਰ, ਘਟਨਾ ਸੀਸੀਟੀਵੀ ’ਚ ਕੈਦ - some youths attacked a man with a sharp weapon
ਅੰਮ੍ਰਿਤਸਰ: ਮਾਮਲਾ ਅੰਮ੍ਰਿਤਸਰ ਦੇ ਛੇਹਰਟਾ ਦਾ ਹੈ ਜਿੱਥੋਂ ਦੇ ਜਸਵਿੰਦਰ ਸਿੰਘ ਨਾਮ ਦੇ ਨੌਜਵਾਨ ਨੂੰ ਹੁੱਲੜਬਾਜਾ ਦਾ ਵਿਰੋਧ ਕਰਨਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਹੁੱਲੜਬਾਜ ਵਿਸ਼ਾਲ ਅਤੇ ਉਸਦੇ ਅਣਪਛਾਤੇ ਸਾਥੀਆਂ ਨੇ ਉਸ ਉਪਰ ਜਾਨਲੇਵਾ ਹਮਲਾ ਕਰਦਿਆਂ ਦਾਤਰ ਮਾਰ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕਰ ਦਿੱਤਾ। ਇਸ ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੀੜਤ ਨੌਜਵਾਨ ਜਸਵਿੰਦਰ ਨੇ ਦੱਸਿਆ ਕਿ ਇਲਾਕੇ ਵਿੱਚ ਦਰਗਾਹ ਕੋਲ ਹੁੱਲੜਬਾਜੀ ਕਰ ਰਹੇ ਵਿਸ਼ਾਲ ਨਾਮ ਦੇ ਵਿਅਕਤੀ ਅਤੇ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉਪਰ ਪਹਿਲਾਂ ਪੱਥਰ ਅਤੇ ਬਾਅਦ ਵਿੱਚ ਦਾਤਰ ਨਾਲ ਜਾਨਲੇਵਾ ਹਮਲਾ ਕੀਤਾ ਹੈ ਜਿਸ ਕਾਰਨ ਉਹ ਜ਼ਖ਼ਮੀ ਹੋਇਆ ਹੈ। ਇਸ ਸੰਬਧੀ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦਰਖਾਸਤ ਮਿਲੀ ਹੈ ਅਤੇ ਮੁੱਢਲੀ ਜਾਂਚ ਵਿਚ ਹੁੱਲੜਬਾਜੀ ਤੋਂ ਝਗੜਾ ਹੋਣ ਦੀ ਗੱਲ ਸਾਹਮਣੇ ਆਈ ਹੈ ਜੋ ਵੀ ਬਣਦੀ ਕਾਰਵਾਈ ਹੈ ਅਮਲ ਵਿੱਚ ਲਿਆਂਦੀ ਜਾਵੇਗੀ।