ਕਲਯੁਗੀ ਪੁੱਤਰ ਨੇ ਤੇਜ ਹਥਿਆਰ ਨਾਲ ਪਿਓ ਦਾ ਕੀਤਾ ਕਤਲ - ਪਿੰਡ ਬਸਤੀ ਪਿਆਰੇ ਆਣਾ
ਫਿਰੋਜ਼ਪੁਰ: ਜ਼ਿਲ੍ਹੇ ਦੇ ਪਿੰਡ ਬਸਤੀ ਪਿਆਰੇ ਆਣਾ ਵਿਖੇ ਇੱਕ ਕਲਯੁਗੀ ਪੁੱਤਰ ਨੇ ਆਪਣੇ ਪਿਓ ਦਾ ਤੇਜ਼ ਹਥਿਆਰ ਨਾਲ ਕਤਲ (Son murders father) ਕਰ ਦਿੱਤਾ। ਪਿਓ ਦਾ ਤੇਜ਼ ਹਥਿਆਰ ਨਾਲ ਕਤਲ ਕਰਨ ਉਪਰੰਤ ਪੁੱਤਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਗੁਰਮੁਖ ਸਿੰਘ ਵੱਜੋਂ ਹੋਈ ਹੈ, ਜਦਕਿ ਮੁਲਜ਼ਮ ਦੀ ਪਛਾਣ ਗੁਰਸੇਵਕ ਸਿੰਘ ਉਰਫ ਸੇਵਕ ਵੱਜੋਂ ਹੋਈ ਹੈ ਜੋ ਕਿ ਥਾਣਾ ਕੁੱਲ ਗੜੀ ਅਧੀਨ ਪੈਂਦੀ ਬਸਤੀ ਪਿਆਰੇ ਆਣਾ ਦੇ ਵਾਸੀ ਹਨ। ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਕੁੱਲਗੜ੍ਹੀ ਦੇ ਐਸ ਐਚ ਓ ਜਸਵੰਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਭੇਜ ਦਿੱਤਾ ਹੈ। ਉਥੇ ਹੀ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਤੋਂ ਪੜਤਾਲ ਕੀਤੀ ਜਾ ਰਹੀ ਹੈ।